ਹਰਿਮੰਦਰ ਸਾਹਿਬ ਜਾਂ ਦਰਬਾਰ ਸਾਹਿਬ ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰਦੁਆਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।
ਇਹ ਗੁਰਦੁਆਰਾ ਗੁਰੂ ਰਾਮ ਦਾਸ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ।1604 ਵਿੱਚ ਗੁਰੂ ਅਰਜਨ ਦੇਵ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ “ਅਠ ਸਠ ਤੀਰਥ” ਕਿਹਾ।