ਸੁਆਰੀਆਂ ਨਾਲ ਭਰੀ ਬੱਸ ਅੱਡੇ ਤੇ ਆਕੇ ਰੁਕੀ ਹੀ ਸੀ ਕੇ
ਕੰਡਕਟਰ ਦੀ ਨਜਰ ਭੁੰਜੇ ਡਿੱਗੇ ਬਟੂਏ ਤੇ ਜਾ ਪਈ !
.
ਬਟੂਏ ਵਿਚੋਂ ਥੋੜੇ ਜਿਹੇ ਪੈਸੇ ਤੇ ਇਕ ਬਾਬੇ ਨਾਨਕ ਦੀ ਫੋਟੋ ਤੋਂ ਇਲਾਵਾ ਕੁਝ ਨਾ ਨਿਕਲਿਆ !
.
ਕੰਡਕਟਰ ਨੇ ਉੱਚੀ ਸਾਰੀ ਹੋਕਾ ਦੇ ਕਿਹਾ ਬਈ
ਗੁਆਚਾ ਬਟੂਆ ਲੱਭਾ ਹੈ ਤੇ ..ਨਿਸ਼ਾਨੀ ਦੱਸ ਕੇ ਲੈ ਜਾਵੋ !
.
ਡੰਡੇ ਦੇ ਸਹਾਰੇ ਤੁਰਦਾ ਬਜ਼ੁਰਗ ਅਗਾਂਹ ਆਇਆ ਤੇ ਕਹਿੰਦਾ
ਕੇ ਪੁੱਤ ਇਹ ਮੇਰਾ ਗੁਆਚਾ ਹੋਇਆ ਬਟੂਆ ਹੈ ਤੇ
ਇਸਦੀ ਨਿਸ਼ਾਨੀ ਇਹ ਹੈ ਕੇ ਵਿਚ ਬਾਬੇ ਨਾਨਕ
ਦੀ ਫੋਟੋ ਲੱਗੀ ਹੈ !
.
ਕਹਿੰਦਾ ਬਾਪੂ ਸਾਬਿਤ ਕਰਨਾ ਪਊ ਕੇ ਇਹ ਤੇਰਾ ਹੈ …
ਬਾਬੇ ਨਾਨਕ ਦੀ ਫੋਟੋ ਤੇ ਹਰੇਕ ਦੇ ਬਟੂਏ ਚੋਂ ਮਿਲ ਜਾਊ ..
ਨਾਲੇ ਇਹ ਦੱਸ ਕੇ ਬਟੂਏ ਵਿਚ ਤੈਂ ਆਵਦੀ ਫੋਟੋ ਕਿਓਂ
ਨਹੀਂ ਲਾਈ …..?
.
ਬਜ਼ੁਰਗ ਲੰਮਾ ਸਾਹ ਲੈ ਕਹਿੰਦਾ ਪੁੱਤ ਗੱਲ ਥੋੜੀ ਲੰਮੀ ਹੈ
ਧਿਆਨ ਨਾਲ ਸੁਣੀ … ਇਹ ਬਟੂਆ ਨਿੱਕੇ ਹੁੰਦਿਆਂ
ਮੇਰੇ ਬੇਬੇ ਬਾਪੂ ਨੇ ਲੈ ਕੇ ਦਿੱਤਾ ਸੀ ..
.
ਨਾਲੇ ਰੋਜ ਰੋਜ ਪੈਸੇ ਦਿੰਦੇ ਸੀ ਖਰਚਣ ਨੂੰ ..
ਬੜੇ ਚੰਗੇ ਲੱਗਦੇ ਸੀ …ਇੱਕ ਦਿਨ ਇਸ ਬਟੂਏ
ਵਿਚ ਓਹਨਾ ਦੀ ਫੋਟੋ ਲਾ ਲਈ !
.
ਫੇਰ ਜੁਆਨ ਹੋਇਆ …ਖੁੱਲੀ ਖੁਰਾਕ ..ਗੱਲਾਂ ਦਾ
ਲਾਲ ਸੂਹਾ ਰੰਗ ..ਫੜਕਦੇ ਡੌਲੇ ..
ਜੁਆਨੀ ਵਾਲਾ ਜ਼ੋਰ ..ਘੰਟਿਆਂ ਬੱਦੀ ਸ਼ੀਸ਼ੇ ਅੱਗੇ ਖਲੋਤਾ ਆਪਣੇ
ਆਪ ਨੂੰ ਦੇਖਦਾ ਰਹਿੰਦਾ ਸੀ ….
.
ਭੁਲੇਖਾ ਪੈ ਗਿਆ ਕੇ ਸ਼ਾਇਦ ਦੁਨੀਆ ਦਾ ਸਭ ਤੋਂ
ਖੂਬਸੂਰਤ ਤੇ ਤਾਕਤਵਰ ਇਨਸਾਨ ਮੈਂ ਹੀ ਸਾਂ !
ਜੁਆਨੀ ਦੇ ਲੋਰ ਵਿਚ ਇੱਕ ਦਿਨ ਬਟੂਏ ਚੋਂ ਮਾਪਿਆਂ ਦੀ
ਫੋਟੋ ਕੱਢੀ ਤੇ ਆਪਣੇ ਆਪ ਦੀ ਲਾ ਲਈ…!
.
ਫੇਰ ਵਿਆਹ ਹੋ ਗਿਆ ..ਸੋਹਣੀ ਵਹੁਟੀ ਦੇਖ ਸਰੂਰ ਜਿਹਾ ਚੜ
ਗਿਆ .. ਆਪਣੀ ਫੋਟੋ ਕੱਢੀ ਤੇ ਉਸਦੀ ਲਾ ਲਈ …!
.
ਫੇਰ ਸੋਹਣੇ ਪੁੱਤ ਨੇ ਘਰ ਜਨਮ ਲਿਆ …
ਗਿੱਠ ਗਿੱਠ ਭੋਇੰ ਤੋਂ ਉਚਾ ਹੋ ਹੋ ਤੁਰਨ ਲੱਗਿਆ ..
ਜੁਆਨ ਹੁੰਦਾ ਪੁੱਤ ਦੇਖ ਇੱਕ ਦਿਨ ਬਟੂਏ ਚੋਂ
ਵਹੁਟੀ ਦੀ ਫੋਟੋ ਕੱਢ ਪੁੱਤ ਦੀ ਲਾ ਲਈ…!
.
ਫੇਰ ਸਮੇ ਦਾ ਚੱਕਰ ਚਲਿਆ …ਜੁਆਨੀ ਵਾਲਾ ਜ਼ੋਰ ਜਾਂਦਾ ਰਿਹਾ ..
ਮਾਂ ਪਿਓ ਵੀ ਤੁਰ ਗਏ ਦੁਨੀਆ ਤੋਂ ..ਵਹੁਟੀ ਵੀ
ਸਦਾ ਵਾਸਤੇ ਸਾਸਰੀ ਕਾਲ ਬੁਲਾ ਗਈ ਇੱਕ ਦਿਨ !
.
ਫੇਰ ਇੱਕ ਦਿਨ ਜਿਹੜੇ ਪੁੱਤ ਤੇ ਇਨਾਂ ਮਾਣ ਸੀ ਉਹ ਵੀ ਕੱਲਾ
ਛੱਡ ਟੱਬਰ ਲੈ ਦੂਜੇ ਸ਼ਹਿਰ ਚਲਿਆ ਗਿਆ …
ਤੇ ਜਾਂਦਿਆਂ ਕਹਿ ਗਿਆ ਮਗਰੇ ਨਾ ਆਵੀਂ ..
ਘਰੇ ਕਲੇਸ਼ ਪੈਂਦਾ !
.
ਫੇਰ ਇਕ ਦਿਨ ਸਾਰਾ ਕੁਝ ਗੁਆ ਮੱਸਿਆ ਦੇ ਮੇਲੇ
ਵਿਚ ਕਮਲਿਆਂ ਵਾੰਗ ਕੱਲੇ ਤੁਰੇ ਫਿਰਦੇ ਨੂੰ ਬਾਬੇ ਨਾਨਕ ਦੀ
ਫੋਟੋ ਦਿਸ ਪਈ …ਓਸੇ ਵੇਲੇ ਮੁੱਲ ਲੈ ਬਟੂਏ ਵਿਚ ਲਾ ਲਈ..
.
.ਬਸ ਉਸ ਦਿਨ ਤੋਂ ਬਾਅਦ ਮੈਂ ਤੇ ਮੇਰਾ ਬਾਬਾ ਨਾਨਕ ..
ਜਿੰਦਗੀ ਦੀ ਗੱਡੀ ਤੁਰੀ ਜਾਂਦੀ ਇਸੇ ਤਰਾਂ ..
ਕਈ ਵਾਰੀ ਗੱਲਾਂ ਕਰ ਲਾਈਦੀਆਂ ਦੁੱਖ ਸੁਖ
ਕਰ ਲਈਦੇ ਬਾਬੇ ਨਾਨਕ ਨਾਲ !
.
ਬੁੱਤ ਬਣੇ ਕੰਡਕਟਰ ਨੇ ਬਾਪੂ ਨੂੰ ਬਟੂਆ ਮੋੜ
ਦਿੱਤਾ ਤੇ ਬਾਪੂ ਆਪਣੇ ਰਾਹ ਪੈ ਗਿਆ !
.
ਥੋੜੀ ਦੇਰ ਬਾਅਦ ਅੱਖਾਂ ਪੂੰਝਦਾ ਕੰਡਕਟਰ
ਅੱਡੇ ਤੇ ਹੀ ਫੋਟੋਆਂ ਕਲੰਡਰਾਂ ਵਾਲੀ ਦੁਕਾਨ
ਤੇ ਖਲੋਤਾ ਦੁਕਾਨਦਾਰ ਨੂੰ ਕਹਿ ਰਿਹਾ ਸੀ ..
.
” ਭਾਈ ਸਾਬ ਇੱਕ ਬਾਬੇ ਨਾਨਕ ਦੀ ਫੋਟੋ ਦੇਣਾ.. ਬਟੂਏ ਵਿਚ ਲਾਉਣੀ ਹੈ ”
ਰੱਬ ਰਾਖਾ
.
(ਲਿਖਣ ਵਾਲੇ ਦਾ ਧੰਨਵਾਦ)
Waheguru jii
Waheguru ji kirpa karani
Waheguru ji sab da bhalaa kro ji
Waheguru ji
sachi ucha dar babe nanak da.
True story
Bahut vadia ji
Nice Story….
Manjeetrandhawa01@gmail.com
Very nice and inspiring in a very good way,good luck.
so nice story
Very nice or touching story
Vry nice & true
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਬੁਤ ਪੂਜਿ ਪੂਜਿ ਹਿੰਦੂ ਮੂਏ ਤੁਰਕ ਮੂਏ ਸਿਰੁ ਨਾਈ ॥ ਓਇ ਲੇ ਜਾਰੇ ਓਇ ਲੇ ਗਾਡੇ ਤੇਰੀ ਗਤਿ ਦੁਹੂ ਨ ਪਾਈ ॥੧॥ ਮਨ ਰੇ ਸੰਸਾਰੁ ਅੰਧ ਗਹੇਰਾ ॥ ਚਹੁ ਦਿਸ ਪਸਰਿਓ ਹੈ ਜਮ ਜੇਵਰਾ ॥੧॥ ਰਹਾਉ ॥ ਕਬਿਤ ਪੜੇ ਪੜਿ ਕਬਿਤਾ ਮੂਏ ਕਪੜ ਕੇਦਾਰੈ ਜਾਈ ॥ ਜਟਾ ਧਾਰਿ ਧਾਰਿ ਜੋਗੀ ਮੂਏ ਤੇਰੀ ਗਤਿ ਇਨਹਿ ਨ ਪਾਈ ॥੨॥ ਦਰਬੁ ਸੰਚਿ ਸੰਚਿ ਰਾਜੇ ਮੂਏ ਗਡਿ ਲੇ ਕੰਚਨ ਭਾਰੀ ॥ ਬੇਦ ਪੜੇ ਪੜਿ ਪੰਡਿਤ ਮੂਏ ਰੂਪੁ ਦੇਖਿ ਦੇਖਿ ਨਾਰੀ ॥੩॥ ਰਾਮ ਨਾਮ ਬਿਨੁ ਸਭੈ ਬਿਗੂਤੇ ਦੇਖਹੁ ਨਿਰਖਿ ਸਰੀਰਾ ॥ ਹਰਿ ਕੇ ਨਾਮ ਬਿਨੁ ਕਿਨਿ ਗਤਿ ਪਾਈ ਕਹਿ ਉਪਦੇਸੁ ਕਬੀਰਾ ॥੪॥੧॥ {ਪੰਨਾ 654.
ਅਰਥ: ਹੇ ਮੇਰੇ ਮਨ! ਅਗਿਆਨਤਾ ਦੇ ਕਾਰਨ) ਸਿਮਰਨ ਤੋਂ ਖੁੰਝ ਕੇ ਜਗਤ ਇਕ ਹਨੇਰਾ ਖਾਤਾ ਬਣਿਆ ਪਿਆ ਹੈ, ਅਤੇ ਚੌਹੀਂ ਪਾਸੀਂ ਜਮਾਂ ਦੀ ਫਾਹੀ ਖਿਲਰੀ ਪਈ ਹੈ (ਭਾਵ, ਲੋਕ ਉਹ ਉਹ ਕੰਮ ਹੀ ਕਰ ਰਹੇ ਹਨ ਜਿਨ੍ਹਾਂ ਨਾਲ ਹੋਰ ਵਧੀਕ ਅਗਿਆਨਤਾ ਵਿਚ ਫਸਦੇ ਜਾਣ) ।੧।ਰਹਾਉ।
ਹਿੰਦੂ ਲੋਕ ਬੁਤਾਂ ਦੀ ਪੂਜਾ ਕਰ ਕਰ ਕੇ ਖ਼ੁਆਰ ਹੋ ਰਹੇ ਹਨ, ਮੁਸਲਮਾਨ (ਰੱਬ ਨੂੰ ਮੱਕੇ ਵਿਚ ਹੀ ਸਮਝ ਕੇ ਉਧਰ) ਸਿਜਦੇ ਕਰ ਰਹੇ ਹਨ, ਹਿੰਦੂਆਂ ਨੇ ਆਪਣੇ ਮੁਰਦੇ ਸਾੜ ਦਿੱਤੇ ਤੇ ਮੁਸਲਮਾਨਾਂ ਦੇ ਦੱਬ ਦਿੱਤੇ (ਇਸੇ ਵਿਚ ਹੀ ਝਗੜਦੇ ਰਹੇ ਕਿ ਸੱਚਾ ਕੌਣ ਹੈ) । (ਹੇ ਪ੍ਰਭੂ) ਤੂੰ ਕਿਹੋ ਜਿਹਾ ਹੈਂ? ਇਹ ਸਮਝ ਦੋਹਾਂ ਧਿਰਾਂ ਨੂੰ ਨਾਹ ਪਈ।੧।
(ਵਿਦਵਾਨ) ਕਵੀ ਲੋਕ ਆਪੋ ਆਪਣੀ ਕਾਵਿ-ਰਚਨਾ ਪੜ੍ਹਨ (ਭਾਵ, ਵਿੱਦਿਆ ਦੇ ਮਾਣ) ਵਿਚ ਹੀ ਮਸਤ ਹਨ, ਕਾਪੜੀ (ਆਦਿਕ) ਸਾਧੂ ਕੇਦਾਰਾ (ਆਦਿਕ) ਤੀਰਥਾਂ ਤੇ ਜਾ ਜਾ ਕੇ ਜੀਵਨ ਵਿਅਰਥ ਗਵਾਉਂਦੇ ਹਨ; ਜੋਗੀ ਲੋਕ ਜਟਾ ਰੱਖ ਰੱਖ ਕੇ ਹੀ ਇਹ ਸਮਝਦੇ ਰਹੇ ਕਿ ਇਹੀ ਰਾਹ ਠੀਕ ਹੈ। (ਹੇ ਪ੍ਰਭੂ!) ਤੇਰੀ ਬਾਬਤ ਸੂਝ ਇਹਨਾਂ ਲੋਕਾਂ ਨੂੰ ਭੀ ਨਾਹ ਪਈ।੨।
ਰਾਜੇ ਧਨ ਜੋੜ ਜੋੜ ਕੇ ਉਮਰ ਗੰਵਾ ਗਏ, ਉਹਨਾਂ ਸੋਨੇ (ਆਦਿਕ) ਦੇ ਢੇਰ (ਭਾਵ, ਖ਼ਜ਼ਾਨੇ) ਧਰਤੀ ਵਿਚ ਦੱਬ ਰੱਖੇ, ਪੰਡਿਤ ਲੋਕ ਵੇਦ-ਪਾਠੀ ਹੋਣ ਦੇ ਹੰਕਾਰ ਵਿਚ ਖਪਦੇ ਹਨ, ਤੇ, ਇਸਤ੍ਰੀਆਂ (ਸ਼ੀਸ਼ੇ ਵਿਚ) ਆਪਣੇ ਰੂਪ ਤੱਕਣ ਵਿਚ ਹੀ ਜ਼ਿੰਦਗੀ ਅਜਾਈਂ ਬਿਤਾ ਰਹੀਆਂ ਹਨ।੩।
ਆਪੋ-ਆਪਣੇ ਅੰਦਰ ਝਾਤ ਮਾਰ ਕੇ ਵੇਖ ਲਵੋ, ਪਰਮਾਤਮਾ ਦੇ ਨਾਮ ਦਾ ਸਿਮਰਨ ਕਰਨ ਤੋਂ ਬਿਨਾ ਸਭ ਜੀਵ ਖ਼ੁਆਰ ਹੋ ਰਹੇ ਹਨ। ਕਬੀਰ ਸਿੱਖਿਆ ਦੀ ਗੱਲ ਆਖਦਾ ਹੈ ਕਿ ਪਰਮਾਤਮਾ ਦੇ ਨਾਮ ਤੋਂ ਬਿਨਾ ਕਿਸੇ ਨੂੰ (ਜੀਵਨ ਦੀ) ਸਹੀ ਸੂਝ ਨਹੀਂ ਪੈਂਦੀ।੪।੧।
ਸ਼ਬਦ ਦਾ ਭਾਵ: ਸਿਮਰਨ ਤੋਂ ਬਿਨਾ ਜੀਵਨ ਵਿਅਰਥ ਹੈ। ਸਿਮਰਨ-ਹੀਨ ਬੰਦਿਆਂ ਲਈ ਇਹ ਜਗਤ ਇਕ ਅੰਨ੍ਹਾ ਖਾਤਾ ਹੈ, ਉਹਨਾਂ ਦੇ ਕਰਮ ਉਹਨਾਂ ਵਾਸਤੇ ਹੋਰ ਹੋਰ ਫਾਹੀ ਦਾ ਕੰਮ ਕਰਦੇ ਹਨ।
ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥ {ਪੰਨਾ 654}
ਪਦਅਰਥ: ਜਰੀਐ = ਜਾਰੀਐ, ਸਾੜੀਦਾ ਹੈ। ਭਸਮ = ਸੁਆਹ। ਤਨੁ = ਸਰੀਰ। ਰਹੈ = (ਜੇ ਕਬਰ ਵਿਚ) ਟਿਕਿਆ ਰਹੇ। ਕਿਰਮ = ਕੀੜੇ। ਖਾਈ = ਖਾ ਜਾਂਦਾ ਹੈ। ਗਾਗਰਿ = ਘੜੇ ਵਿਚ। ਨੀਰੁ = ਪਾਣੀ। ਪਰਤੁ ਹੈ– ਪੈਂਦਾ ਹੈ (ਤੇ ਨਿਕਲ ਜਾਂਦਾ ਹੈ) । ਇਹੈ– ਇਹ ਹੀ। ਬਡਾਈ = ਮਹੱਤਤਾ, ਮਾਣ, ਫ਼ਖ਼ਰ।੧।
ਫੂਲਿਆ ਫੂਲਿਆ = ਹੰਕਾਰ ਵਿਚ ਮੱਤਾ ਹੋਇਆ। ਮਾਸ = ਮਹੀਨੇ। ਉਰਧ ਮੁਖ = ਮੂੰਹ = ਭਾਰ, ਉਲਟਾ। ਸੋ ਦਿਨੁ = ਉਹ ਸਮਾ।੧।ਰਹਾਉ।
ਮਧੁ = ਸ਼ਹਿਦ। ਸਠੋਰਿ = ਸਠੋਰ ਨੇ {skt. शठ = A rogue, a fool} ਮੂਰਖ ਨੇ, ਠੱਗ ਨੇ। ਜਿਉ…ਜੀਆ = ਜਿਉ ਮਾਖੀ ਰਸੁ ਜੋਰਿ ਜੋਰਿ ਮਧੁ ਕੀਆ, ਤਿਉ ਸਠੋਰਿ ਜੋਰਿ ਜੋਰਿ ਧਨੁ ਕੀਆ, ਜਿਵੇਂ ਮੱਖੀ ਨੇ ਫੁੱਲਾਂ ਦਾ ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕੀਤਾ (ਤੇ ਲੈ ਗਏ ਹੋਰ ਲੋਕ) , ਤਿਵੇਂ ਮੂਰਖ ਨੇ ਸਰਫ਼ੇ ਨਾਲ ਧਨ ਜੋੜਿਆ। ਲੇਹੁ ਲੇਹੁ = ਲਉ, ਲੈ ਚੱਲੋ। ਭੂਤੁ = ਗੁਜ਼ਰ ਚੁਕਿਆ ਪ੍ਰਾਣੀ, ਮੁਰਦਾ।੨।
ਦੇਹੁਰੀ = ਘਰ ਦੀ ਬਾਹਰਲੀ ਦਲੀਜ਼। ਲਉ = ਤੱਕ। ਬਰੀ ਨਾਰਿ = ਵਹੁਟੀ। ਸੰਗਿ ਭਈ = ਨਾਲ ਹੋਈ, ਨਾਲ ਗਈ। ਮਰਘਟ = ਮਸਾਣ। ਕੁਟੰਬੁ = ਪਰਵਾਰ। ਹੰਸੁ = ਆਤਮਾ।੩।
ਕੂਆ = ਖੂਹ। ਕਾਲ ਗ੍ਰਸ ਕੂਆ = ਉਸ ਖੂਹ ਵਿਚ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ। ਆਪੁ = ਆਪਣੇ ਆਪ ਨੂੰ। ਨਲਨੀ = ਤੋਤੇ ਨੂੰ ਫੜਨ ਲਈ ਬਣਾਈ ਹੋਈ ਨਲਕੀ। ਭ੍ਰਮਿ = ਭਰਮ ਵਿਚ, ਡਰ ਵਿਚ, ਡੁੱਬਣ ਦੇ ਡਰ ਵਿਚ। ਸੂਆ = ਤੋਤਾ।੪।
ਅਰਥ: (ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ) ।੧।
ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ? ਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ (ਮਾਂ ਦੇ ਪੇਟ ਵਿਚ) ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ?।੧।ਰਹਾਉ।
ਜਿਵੇਂ ਮੱਖੀ (ਫੁੱਲਾਂ ਦਾ) ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕਰਦੀ ਹੈ, ਤਿਵੇਂ ਮੂਰਖ ਬੰਦੇ ਨੇ ਸਰਫ਼ੇ ਕਰ ਕਰ ਕੇ ਧਨ ਜੋੜਿਆ (ਪਰ ਆਖ਼ਰ ਉਹ ਬਿਗਾਨਾ ਹੀ ਹੋ ਗਿਆ) । ਮੌਤ ਆਈ, ਤਾਂ ਸਭ ਇਹੀ ਆਖਦੇ ਹਨ-ਲੈ ਚੱਲੋ, ਲੈ ਚੱਲੋ, ਹੁਣ ਇਹ ਬੀਤ ਚੁਕਿਆ ਹੈ, ਬਹੁਤਾ ਚਿਰ ਘਰ ਰੱਖਣ ਦਾ ਕੋਈ ਲਾਭ ਨਹੀਂ।੨।
ਘਰ ਦੀ (ਬਾਹਰਲੀ) ਦਲੀਜ਼ ਤਕ ਵਹੁਟੀ (ਉਸ ਮੁਰਦੇ ਦੇ) ਨਾਲ ਜਾਂਦੀ ਹੈ, ਅਗਾਂਹ ਸੱਜਣ ਮਿੱਤਰ ਚੁੱਕ ਲੈਂਦੇ ਹਨ, ਮਸਾਣਾਂ ਤਕ ਪਰਵਾਰ ਦੇ ਬੰਦੇ ਤੇ ਹੋਰ ਲੋਕ ਜਾਂਦੇ ਹਨ, ਪਰ ਪਰਲੋਕ ਵਿਚ ਤਾਂ ਜੀਵ-ਆਤਮਾ ਇਕੱਲਾ ਹੀ ਜਾਂਦਾ ਹੈ।੩।
ਕਬੀਰ ਆਖਦਾ ਹੈ-ਹੇ ਬੰਦੇ! ਸੁਣ, ਤੂੰ ਉਸ ਖੂਹ ਵਿਚ ਡਿੱਗਾ ਪਿਆ ਹੈਂ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ (ਭਾਵ, ਮੌਤ ਅਵੱਸ਼ ਆਉਂਦੀ ਹੈ) । ਪਰ, ਤੂੰ ਆਪਣੇ ਆਪ ਨੂੰ ਇਸ ਮਾਇਆ ਨਾਲ ਬੰਨ੍ਹ ਰੱਖਿਆ ਹੈ ਜਿਸ ਨਾਲ ਸਾਥ ਨਹੀਂ ਨਿਭਣਾ, ਜਿਵੇਂ ਤੋਤਾ ਮੌਤ ਦੇ ਡਰ ਤੋਂ ਆਪਣੇ ਆਪ ਨੂੰ ਨਲਨੀ ਨਾਲ ਚੰਬੋੜ ਰੱਖਦਾ ਹੈ (ਨੋਟ: ਨਲਨੀ ਨਾਲ ਚੰਬੜਨਾ ਤੋਤੇ ਦੀ ਫਾਹੀ ਦਾ ਕਾਰਨ ਬਣਦਾ ਹੈ, ਮਾਇਆ ਨਾਲ ਚੰਬੜੇ ਰਹਿਣਾ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ) ।੪।੨।
ਸ਼ਬਦ ਦਾ ਭਾਵ: ਮਾਇਆ ਦਾ ਮਾਣ ਕੂੜਾ ਹੈ, ਕਿਸੇ ਚੀਜ਼ ਨਾਲ ਭੀ ਸਾਥ ਸਦਾ ਨਹੀਂ ਨਿਭਦਾ। ਮਾਇਆ ਦਾ ਮੋਹ ਸਗੋਂ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ, ਜਿਵੇਂ ਨਲਨੀ ਨਾਲ ਚੰਬੜ ਕੇ ਤੋਤਾ ਬਿਗਾਨੀ ਕੈਦ ਵਿਚ ਫਸਦਾ ਹੈ।
ਬੇਦ ਪੁਰਾਨ ਸਭੈ ਮਤ ਸੁਨਿ ਕੈ ਕਰੀ ਕਰਮ ਕੀ ਆਸਾ ॥ ਕਾਲ ਗ੍ਰਸਤ ਸਭ ਲੋਗ ਸਿਆਨੇ ਉਠਿ ਪੰਡਿਤ ਪੈ ਚਲੇ ਨਿਰਾਸਾ ॥੧॥ ਮਨ ਰੇ ਸਰਿਓ ਨ ਏਕੈ ਕਾਜਾ ॥ ਭਜਿਓ ਨ ਰਘੁਪਤਿ ਰਾਜਾ ॥੧॥ ਰਹਾਉ ॥ ਬਨ ਖੰਡ ਜਾਇ ਜੋਗੁ ਤਪੁ ਕੀਨੋ ਕੰਦ ਮੂਲੁ ਚੁਨਿ ਖਾਇਆ ॥ ਨਾਦੀ ਬੇਦੀ ਸਬਦੀ ਮੋਨੀ ਜਮ ਕੇ ਪਟੈ ਲਿਖਾਇਆ ॥੨॥ ਭਗਤਿ ਨਾਰਦੀ ਰਿਦੈ ਨ ਆਈ ਕਾਛਿ ਕੂਛਿ ਤਨੁ ਦੀਨਾ ॥ ਰਾਗ ਰਾਗਨੀ ਡਿੰਭ ਹੋਇ ਬੈਠਾ ਉਨਿ ਹਰਿ ਪਹਿ ਕਿਆ ਲੀਨਾ ॥੩॥ ਪਰਿਓ ਕਾਲੁ ਸਭੈ ਜਗ ਊਪਰ ਮਾਹਿ ਲਿਖੇ ਭ੍ਰਮ ਗਿਆਨੀ ॥ ਕਹੁ ਕਬੀਰ ਜਨ ਭਏ ਖਾਲਸੇ ਪ੍ਰੇਮ ਭਗਤਿ ਜਿਹ ਜਾਨੀ ॥੪॥੩॥ {ਪੰਨਾ 654}
ਪਦਅਰਥ: ਕਰੀ = (ਜਿਨ੍ਹਾਂ ਸਿਆਣੇ ਲੋਕਾਂ ਨੇ) ਕੀਤੀ। ਕਰਮ = ਕਰਮ = ਕਾਂਡ। ਗ੍ਰਸਤ = ਗ੍ਰਸੇ ਹੋਏ। ਕਾਲ ਗ੍ਰਸਤ = ਮੌਤ ਦੇ ਡਰ ਵਿਚ ਗ੍ਰਸੇ ਹੋਏ। ਪੈ = ਭੀ। ਨਿਰਾਸਾ = ਆਸ ਪੂਰੀ ਹੋਣ ਤੋਂ ਬਿਨਾ ਹੀ।੧।
ਸਰਿਓ ਨ = ਸਿਰੇ ਨਾਹ ਚੜ੍ਹਿਆ।ਰਹਾਉ।
ਬਨ ਖੰਡ = ਜੰਗਲਾਂ ਵਿਚ। ਜਾਇ = ਜਾ ਕੇ। ਕੰਦ ਮੂਲੁ = ਗਾਜਰ ਮੂਲੀ ਆਦਿਕ। ਨਾਦੀ = ਜੋਗੀ। ਬੇਦੀ = ਕਰਮ = ਕਾਂਡੀ। ਸਬਦੀ = ‘ਅਲੱਖ’ ਆਖਣ ਵਾਲੇ ਦੱਤ ਮਤ ਦੇ ਜੋਗੀ। ਮੋਨੀ = ਚੁੱਪ ਸਾਧਣ ਵਾਲੇ, ਸਮਾਧੀ ਵਿਚ ਟਿਕਣ ਵਾਲੇ। ਪਟੈ = ਲੇਖੇ ਵਿਚ।੨।
ਭਗਤਿ ਨਾਰਦੀ = ਪ੍ਰੇਮਾ = ਭਗਤੀ। ਤਨੁ ਕਾਛਿ ਕੂਛਿ ਦੀਨਾ = ਸਰੀਰ ਨੂੰ ਸ਼ਿੰਗਾਰ ਲਿਆ, ਸਰੀਰ ਉੱਤੇ ਚੱਕਰ ਆਦਿਕ ਬਣਾ ਲਏ। ਡਿੰਭ = ਪਖੰਡ। ਉਨਿ = ਉਸ ਅਜਿਹੇ ਮਨੁੱਖ ਨੇ।੩।
ਮਾਹਿ = ਵਿਚੇ ਹੀ। ਭ੍ਰਮ ਗਿਆਨੀ = ਭਰਮੀ ਗਿਆਨੀ। ਖਾਲਸੇ = ਆਜ਼ਾਦ। ਜਿਹ = ਜਿਨ੍ਹਾਂ ਨੇ।੪।
ਅਰਥ: ਹੇ ਮਨ! ਤੂੰ ਪ੍ਰਕਾਸ਼-ਰੂਪ ਪਰਮਾਤਮਾ ਦਾ ਭਜਨ ਨਹੀਂ ਕੀਤਾ, ਤੈਥੋਂ ਇਹ ਇੱਕ ਕੰਮ ਭੀ (ਜੋ ਕਰਨ-ਜੋਗ ਸੀ) ਨਹੀਂ ਹੋ ਸਕਿਆ।੧।ਰਹਾਉ।
ਜਿਨ੍ਹਾਂ ਸਿਆਣੇ ਬੰਦਿਆਂ ਨੇ ਵੇਦ ਪੁਰਾਨ ਆਦਿਕਾਂ ਦੇ ਸਾਰੇ ਮਤ ਸੁਣ ਕੇ ਕਰਮ-ਕਾਂਡ ਦੀ ਆਸ ਰੱਖੀ, (ਇਹ ਆਸ ਰੱਖੀ ਕਿ ਕਰਮ-ਕਾਂਡ ਨਾਲ ਜੀਵਨ ਸੌਰੇਗਾ) , ਉਹ ਸਾਰੇ (ਆਤਮਕ) ਮੌਤ ਵਿਚ ਹੀ ਗ੍ਰਸੇ ਰਹੇ। ਪੰਡਿਤ ਲੋਕ ਭੀ ਆਸ ਪੂਰੀ ਹੋਣ ਤੋਂ ਬਿਨਾ ਹੀ ਉੱਠ ਕੇ ਚਲੇ ਗਏ (ਜਗਤ ਤਿਆਗ ਗਏ) ।੧।
ਕਈ ਲੋਕਾਂ ਨੇ ਜੰਗਲਾਂ ਵਿਚ ਜਾ ਕੇ ਜੋਗ ਸਾਧੇ, ਤਪ ਕੀਤੇ, ਗਾਜਰ-ਮੂਲੀ ਆਦਿਕ ਚੁਣ ਖਾ ਕੇ ਗੁਜ਼ਾਰਾ ਕੀਤਾ; ਜੋਗੀ, ਕਰਮ-ਕਾਂਡੀ, ‘ਅਲੱਖ’ ਆਖਣ ਵਾਲੇ ਜੋਗੀ, ਮੋਨਧਾਰੀ-ਇਹ ਸਾਰੇ ਜਮ ਦੇ ਲੇਖੇ ਵਿਚ ਹੀ ਲਿਖੇ ਗਏ (ਭਾਵ, ਇਹਨਾਂ ਦੇ ਸਾਧਨ ਮੌਤ ਦੇ ਡਰ ਤੋਂ ਬਚਾ ਨਹੀਂ ਸਕਦੇ) ।੨।
ਜਿਸ ਮਨੁੱਖ ਨੇ ਸਰੀਰ ਉੱਤੇ ਤਾਂ (ਧਾਰਮਿਕ ਚਿੰਨ੍ਹ) ਚੱਕਰ ਆਦਿਕ ਲਾ ਲਏ ਹਨ, ਪਰ ਪ੍ਰੇਮਾ-ਭਗਤੀ ਉਸ ਦੇ ਹਿਰਦੇ ਵਿਚ ਪੈਦਾ ਨਹੀਂ ਹੋਈ, ਜੋ ਰਾਗ ਰਾਗਨੀਆਂ ਤਾਂ ਗਾਉਂਦਾ ਹੈ ਪਰ ਨਿਰਾ ਪਖੰਡ-ਮੂਰਤੀ ਹੀ ਬਣ ਬੈਠਾ ਹੈ, ਅਜਿਹੇ ਮਨੁੱਖ ਨੂੰ ਪਰਮਾਤਮਾ ਪਾਸੋਂ ਕੁਝ ਨਹੀਂ ਮਿਲਦਾ।੩।
ਸਾਰੇ ਜਗਤ ਉੱਤੇ ਕਾਲ ਦਾ ਸਹਿਮ ਪਿਆ ਹੋਇਆ ਹੈ, ਭਰਮੀ ਗਿਆਨੀ ਭੀ ਉਸੇ ਹੀ ਲੇਖੇ ਵਿਚ ਲਿਖੇ ਗਏ ਹਨ (ਉਹ ਭੀ ਮੌਤ ਦੇ ਸਹਿਮ ਵਿਚ ਹੀ ਹਨ) । ਹੇ ਕਬੀਰ! ਆਖ-ਜਿਨ੍ਹਾਂ ਮਨੁੱਖਾਂ ਨੇ ਪ੍ਰੇਮਾ-ਭਗਤੀ ਕਰਨੀ ਸਮਝ ਲਈ ਹੈ ਉਹ (ਮੌਤ ਦੇ ਸਹਿਮ ਤੋਂ) ਆਜ਼ਾਦ ਹੋ ਗਏ ਹਨ।੪।੩।
ਸ਼ਬਦ ਦਾ ਭਾਵ: ਪਰਮਾਤਮਾ ਦਾ ਭਜਨ ਹੀ ਮਨੁੱਖ ਦੇ ਕਰਨ-ਜੋਗ ਕੰਮ ਹੈ। ਇਹੀ ਮੌਤ ਦੇ ਸਹਿਮ ਤੋਂ ਬਚਾਂਦਾ ਹੈ। ਕਰਮ-ਕਾਂਡ, ਜੋਗ, ਤਪ ਆਦਿਕ ਸਿਮਰਨ ਦੇ ਟਾਕਰੇ ਤੇ ਤੁੱਛ ਹਨ।