Sub Categories

ਵਾਹਿਗੁਰੂ ਤੂੰ ਹੀ ਤੂੰ
ਦੁੱਖ, ਸੁੱਖ, ਰੱਬ ਦੇ ਦਿੱਤੇ ਸਾਨੂੰ ਦੋ ਗਹਿਣੇ,
ਜਦ ਤੱਕ ਸਾਹ ਏਹ ਨਾਲ ਹੀ ਰਹਿਣੇ,.



ਦੁਨੀਆ ਇੱਕ ਸਰਾਂ ਧਾਮੀ, ਕੋਈ ਤੁਰ ਜਾਂਦਾ ਕੋਈ ਆ ਜਾਂਦਾ,
ਕੋਈ ਫੁੱਲਾਂ ਨਾਲ ਵੀ ਹੱਸਦਾ ਨਈਂ, ਤੇ ਕੋਈ ਕੰਡਿਆਂ ਨਾਲ ਨਿਭਾ ਜਾਂਦਾ,
ਓਹ ਮੌਤ ਸਾਰੀਆਂ ਮੌਤਾਂ ਤੋਂ ਮਾੜੀ, ਗਲ ਲਾਇਆ ਸੱਜਣ ਜਦ ਪਿੱਠ ਤੇ ਖ਼ੰਜਰ ਚਲਾ ਜਾਂਦਾ,
ਜੇਨੂੰ ਖੁੱਦ ਰੋ ਕੇ ਹਸਾਇਆ ਹੋਵੇ, ਓਹੀ ਉਮਰਾਂ ਦੇ ਹੰਝੂ ਝੋਲੀ ਪਾ ਜਾਂਦਾ,
ਧੰਨ ਜਿਗਰੇ ਉਨ੍ਹਾਂ ਦੇ ਜੋ ਭੁੱਲ ਜਾਂਦੇ, ਨਾਲੇ ਹੁਸਨ ਲੋੜ ਪਈ ਤੇ ਆਪਣਾ ਰੰਗ ਦਿਖਾ ਜਾਂਦਾ,
ਹੁਣ ਦਿਲ ਨੂੰ ਵੀ ਢੋਕਰ ਖਾ ਆਈ ਅਕਲ, ਕਾਸ਼ ਮੈਂ ਇਸ਼ਕ ਦੀ ਗਲੀ ਨਾ ਜਾਂਦਾ,
ਪਰ ਬੈਰਮਪੁਰੀਏ ਜਸਕਮਲਾ ਇੱਕ ਅਹਿਸਾਨ ਉਨ੍ਹਾਂ ਦਾ ਸਾਡੇ ਤੇ,
ਉਨ੍ਹਾਂ ਦਾ ਕੀਤਾ ਧੋਖਾ ਸਾਥੋਂ ਕੁੱਝ ਨਾ ਕੁੱਝ ਨਿੱਤ ਨਵਾਂ ਲਿਖਾ ਜਾਂਦਾ ?