Sub Categories

ਬੰਦੇ ਦੀ ਤੇ ਕੀ ਔਕਾਤ
ਕੋਈ ਦੇਵੀ ਦੇਵਤਾ ਪੀਰ ਫਕੀਰ ਪੈਗੰਬਰ ਸੰਤ ਮਹੰਤ ਕੋਈ ਔਲੀਆ ਅਵਤਾਰ ਵੀ ਗੁਰੂ ਵਰਗਾ ਨਹੀਂ
ਪੜੋ ਪੰਜਵੇਂ ਪਾਤਸ਼ਾਹ ਦੇ ਅੰਮ੍ਰਿਤ ਬਚਨ …..
ਭੈਰਉ ਮਹਲਾ ੫ ॥
ਸਤਿਗੁਰੁ ਮੇਰਾ ਬੇਮੁਹਤਾਜੁ ॥
ਸਤਿਗੁਰ ਮੇਰੇ ਸਚਾ ਸਾਜੁ ॥
ਸਤਿਗੁਰੁ ਮੇਰਾ ਸਭਸ ਕਾ ਦਾਤਾ ॥
ਸਤਿਗੁਰੁ ਮੇਰਾ ਪੁਰਖੁ ਬਿਧਾਤਾ ॥੧॥
ਗੁਰ ਜੈਸਾ ਨਾਹੀ ਕੋ ਦੇਵ ॥
ਜਿਸੁ ਮਸਤਕਿ ਭਾਗੁ ਸੁ ਲਾਗਾ ਸੇਵ ॥੧॥ ਰਹਾਉ ॥
ਸਤਿਗੁਰੁ ਮੇਰਾ ਸਰਬ ਪ੍ਰਤਿਪਾਲੈ ॥
ਸਤਿਗੁਰੁ ਮੇਰਾ ਮਾਰਿ ਜੀਵਾਲੈ ॥
ਸਤਿਗੁਰ ਮੇਰੇ ਕੀ ਵਡਿਆਈ ॥
ਪ੍ਰਗਟੁ ਭਈ ਹੈ ਸਭਨੀ ਥਾਈ ॥੨॥
ਸਤਿਗੁਰੁ ਮੇਰਾ ਤਾਣੁ ਨਿਤਾਣੁ ॥
ਸਤਿਗੁਰੁ ਮੇਰਾ ਘਰਿ ਦੀਬਾਣੁ ॥
ਸਤਿਗੁਰ ਕੈ ਹਉ ਸਦ ਬਲਿ ਜਾਇਆ ॥
ਪ੍ਰਗਟੁ ਮਾਰਗੁ ਜਿਨਿ ਕਰਿ ਦਿਖਲਾਇਆ ॥੩॥
ਜਿਨਿ ਗੁਰੁ ਸੇਵਿਆ ਤਿਸੁ ਭਉ ਨ ਬਿਆਪੈ ॥
ਜਿਨਿ ਗੁਰੁ ਸੇਵਿਆ ਤਿਸੁ ਦੁਖੁ ਨ ਸੰਤਾਪੈ ॥
ਨਾਨਕ ਸੋਧੇ ਸਿੰਮ੍ਰਿਤਿ ਬੇਦ ॥
ਪਾਰਬ੍ਰਹਮ ਗੁਰ ਨਾਹੀ ਭੇਦ ॥੪॥੧੧॥੨੪॥
ਮੇਜਰ ਸਿੰਘ

Loading views...