Sub Categories

ਜਨਮ ਵੇਲੇ ਦੀ ਮਠਿਆਈ ਤੋ ਖੇਡ ਸ਼ੁਰੂ ਹੋ ਕਿ ਭੋਗ ਦੀ ਰੋਟੀ ਤੇ ਆ ਮੁੱਕਦੀ ਏ ।
ਨਾ ਜਨਮ ਦੀ ਮਠਿਆਈ ਭਾਗਾ ਚ ਨਾ ਅੰਤ ਸਮੇ ਦੀ ਰੋਟੀ।
ਬਸ ਸੰਸਾਰ ਤੁਹਾਨੂੰ ਏਨਾ ਹੀ ਜਾਣਦਾ ਹੈ । ਅਸਲ ਖੇਡ ਵਿਚਲੇ ਸਮਾਂ ਦੀ ਹੈ ਕਿ ਤੁਸੀ ਇਸਨੂੰ ਕਿੰਨਾ ਕੁ ਸਾਰਥਕ ਵਰਤਿਆ।



ਮੈਂ ਕਿਵੇਂ ਕਹਿ ਦਵਾ ਮੇਰੀ ਹਰ ਅਰਦਾਸ ਖਾਲੀ ਗਈ ਏ
ਮੈਂ ਜਦੋ ਵੀ ਰੋਈ ਹਾਂ 🙇 ਮੇਰੇ ਵਾਹਿਗੁਰੂ ਨੂੰ ਇਸਦੀ ਖਬਰ ਹੋਈ ਹੈ🙇

ਬਹੁਤ ਖੁਸ਼ ਹਾਂ ਤੇਰੀ ਰਜ਼ਾ ਵਿੱਚ ਵਾਹਿਗੁਰੂ ਜੋ ਗਵਾ ਲਿਆ
ਉਹ ਮੇਰੀ ਕਿਸਮਤ ਜੋ ਮਿਲ ਗਿਆ ਉਹ ਤੇਰੀ ਰਹਿਮਤ 🙏🏻🙏🏻

ਅੰਦਰ ਬਹਿ ਬਹਿ ਥੱਕ ਗਏ ਹਾਂ ,
ਦਾਲਾਂ ਖਾ ਖਾ ਅੱਕ ਗਏ ਹਾਂ,
ਰਾਸ਼ਨ ਜੋ ਸੀ, ਛੱਕ ਗਏ ਹਾਂ।
ਹੁਣ ਤੇ ਮਗਰੋਂ ਲੱਥ ਕਰੋਨਾ ,
ਸਾਡੀ ਹੋ ਗਈ ਬੱਸ ਕਰੋਨਾ।
ਬਾਰ ਬਾਰ ਹੱਥ ਧੋਈ ਜਾਈਏ,
ਤੇਰੀ ਜਾਨ ਨੂੰ ਰੋਈ ਜਾਈਏ,
ਸਰੀਰੋੰ ਲਿੱਸੇ ਹੋਈ ਜਾਈਏ।
ਨਿਕਲੇ ਪਏ ਈ ਵੱਟ ਕਰੋਨਾ,
ਹੁਣ ਤੇ ਮਗਰੋਂ ਲੱਥ ਕਰੋਨਾ।
ਤੂੰ ਸਭ ਰਿਸ਼ਤੇਦਾਰ ਛੁੱਡਾਏ,
ਡਰਦਾ ਕੋਈ ਮਿਲਣ ਨਾ ਆਏ,
ਫੋਨਾਂ ਨਾਲ ਹੀ ਕੰਮ ਚਲਾਏ।
ਸਾਕਾਂ ਦੀ ਰੋਲੇੰ ਪੱਤ ਕਰੋਨਾ,
ਹੁਣ ਤੇ ਮਗਰੋਂ ਲੱਥ ਕਰੋਨਾ।
ਤਾਸ਼ ਖੇਡ ਚੜੱਕਿੱਲੀ ਮਾਰਨ,
ਕਈ ਜਿੱਤੀ ਹੋਈ ਬਾਜ਼ੀ ਹਾਰਨ,
ਕੁੱਝ ਵੇਖਕੇ ਬੁੱਤਾ ਸਾਰਣ।
ਚੇਤੇ ਆਉੰਦੀ ਸੱਥ ਕਰੋਨਾ,
ਹੁਣ ਤੇ ਮਗਰੋਂ ਲੱਥ ਕਰੋਨਾ।
ਕਿਉਂ ਲੋਕਾਂ ਨੂੰ ਮਾਰੀ ਜਾਵੇੰ ,
ਵੱਸਦੇ ਘਰ ਉਜਾੜੀ ਜਾਵੇੰ,
ਧੁਰ ਦੀ ਗੱਡੀ ਚਾੜ੍ਹੀ ਜਾਵੇ।
ਕਾਹਤੋੰ ਚੁੱਕੀ ਅੱਤ ਕਰੋਨਾ ,
ਹੁਣ ਤੇ ਮਗਰੋਂ ਲੱਥ ਕਰੋਨਾ ।
ਕੋਈ ਵੇਖੇ ਤਾਂ ਅੱਖ ਚੁਰਾਈਏ,
ਦੂਰੋਂ ਵੇਖਕੇ ਹੱਥ ਹਲਾਈਏ,
ਅੌਖੇ ਹੋ ਕੇ ਮਾਸਕ ਪਾਈਏ।
ਢੱਕਿਆਂ ਮੂੰਹ ਤੇ ਨੱਕ ਕਰੋਨਾ ,
ਹੁਣ ਤੇ ਮਗਰੋਂ ਲੱਥ ਕਰੋਨਾ ,
ਖੰਘ ਆਵੇ ਡਰਦੇ ਨਾ ਖੰਘੀਏ,
ਹਸਪਤਾਲ ਲਾਗੋੰ ਨਾ ਲੰਘੀਏ,
ਹਰ ਇਕ ਦੀ ਖੈਰ ਸੁੱਖ ਮੰਗੀਏ।
ਨਾ ਲੋਕਾਂ ਨੂੰ ਡੱਸ ਕਰੋਨਾ,
ਹੁਣ ਤੇ ਮਗਰੋਂ ਲੱਥ ਕਰੋਨਾ,
ਸਾਡੀ ਹੋ ਗਈ ਬੱਸ ਕਰੋਨਾ।


ਫਰੀਦਾ ਕਾਲੇ ਮੈਡੇ ਕਪੜੇ ਕਾਲਾ ਮੈਡਾ ਵੇਸ
ਗੁਨਹੀ ਭਰਿਆ ਮੇ ਫਿਰਾ ਲੋਕ ਕਹੈ ਦਰਵੇਸੁ